Avsnitt

  • ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • Saknas det avsnitt?

    Klicka här för att uppdatera flödet manuellt.

  • ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।BAIRAAREE, FOURTH MEHL:The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • SORAT’H, FIRST MEHL:Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।Shalok third mahalO Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1.Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind.O Nanak! The Guru's word is the means to show the effect of Maya, and this word is found in the Guru's head. 2.(Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all.Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • Tgank you very much for listening Audio Gurbani . --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪||O (my) mind! By chanting the name of God, (this name from the world-ocean) will be removed. (God's name) destroys all the sins (committed) of many souls, God makes (the meditator) pass across the world-ocean. 1. Stay.(O brother!) The Master-Lord dwells in (our) body-city, (yet) He has no fear, He has no enmity, He has no particular shape. God dwells (always) close to us, (but we) do not see (yes,) He is found green with the grace of the Guru. 1.(With Guru's Bakhshi Mati, it is understood that) God Himself is the Diamond, Himself the Gem, Himself (the one who wields it) is the King, is the Seraph, He Himself has created this universe. O Nanak! The person on whom God favors, that person speaks his name, that person becomes the moneylender (of the name-gem), he continues to trade (this name-gem) forever. 2.4.ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ।(ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧।(ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।GOND:When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • Audio Gurbani podcast was created on the public demand to publish The Hukamnama Sahib from Sri Darbaar Sahib Amritsar including English and Punjabi translation.ਇਹ ਚੈਨਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੁਕਮਨਾਮਾ ਸਾਹਿਬ ਅੰਗਰੇਜ਼ੀ ਅਤੇ ਪੰਜਾਬੀ ਅਨੁਵਾਦ ਸਮੇਤ ਪ੍ਰਕਾਸ਼ਿਤ ਕਰਨ ਦੀ ਲੋਕਾਂ ਦੀ ਮੰਗ 'ਤੇ ਬਣਾਇਆ ਗਿਆ ਸੀ। ਕਈ ਵਾਰ ਅਸੀਂ ਪ੍ਰਮੁੱਖ ਹਸਤੀਆਂ ਦੇ ਇੰਟਰਵਿਊ ਵੀ ਪ੍ਰਕਾਸ਼ਿਤ ਕਰਦੇ ਹਾਂ। ਜੇ ਤੁਸੀਂ ਇਸ ਨੂੰ ਪਸੰਦ ਕਰਦੇ ਹੋ ਅਤੇ ਸਾਂਝਾ ਕਰਦੇ ਹੋ ਤਾਂ ਇਸਦੀ ਬਹੁਤ ਪ੍ਰਸ਼ੰਸਾ ਕੀਤੀ ਜਾਵੇਗੀ.ਅਧਿਆਤਮਿਕ ਅਤੇ ਧਾਰਮਿਕ ਮੁੱਲ: ਸਿੱਖਾਂ ਅਤੇ ਸਿੱਖ ਧਰਮ ਵਿੱਚ ਦਿਲਚਸਪੀ ਰੱਖਣ ਵਾਲਿਆਂ ਲਈ, ਪੋਡਕਾਸਟ ਪਵਿੱਤਰ ਗੁਰਬਾਣੀ ਪਾਠਾਂ ਅਤੇ ਹੁਕਮਨਾਮਿਆਂ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਬਹੁਤ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਰੱਖਦੇ ਹਨ। ਇਹ ਮੁੱਲ ਬੇਅੰਤ ਹੈ ਅਤੇ ਮਿਣਿਆ ਨਹੀਂ ਜਾ ਸਕਦਾ।Spiritual and religious value: For Sikhs and those interested in Sikhism, the podcast provides access to sacred Gurbani recitations and Hukamnamas, which hold immense spiritual and religious significance. This value is immeasurable and cannot be quantified.. your kind appreciation is always welcomed.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। SHALOK, THIRD MEHL: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।SORAT’H, FIFTH MEHL:He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।DHANAASAREE, FOURTH MEHL:Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • RAAMKALEE, FIRST MEHL:You calculate the auspicious days, but you do not understand that the One Creator Lord is above these auspicious days. He alone knows the way, who meets the Guru. When one follows the Guru’s Teachings, then he realizes the Hukam of God’s Command. || 1 || Do not tell lies, O Pandit; O religious scholar, speak the Truth. When egotism is eradicated through the Word of the Shabad, then one finds His home. || 1 || Pause || Calculating and counting, the astrologer draws the horoscope. He studies it and announces it, but he does not understand reality. Understand, that the Word of the Guru’s Shabad is above all. Do not speak of anything else; it is all just ashes. || 2 || You bathe, wash, and worship stones. But without being imbued with the Lord, you are the filthiest of the filthy. Subduing your pride, you shall receive the supreme wealth of God. The mortal is liberated and emancipated, meditating on the Lord. || 3 || You study the arguments, but do not contemplate the Vedas. You drown yourself — how will you save your ancestors? How rare is that person who realizes that God is in each and every heart. When one meets the True Guru, then he understands. || 4 || Making his calculations, cynicism and suffering afflict his soul. Seeking the Sanctuary of the Guru, peace is found. I sinned and made mistakes, but now I seek Your Sanctuary. The Guru led me to meet the Lord, according to my past actions. || 5 || If one does not enter the Guru’s Sanctuary, God cannot be found. Deluded by doubt, one is born, only to die, and come back again. Dying in corruption, he is bound and gagged at Death’s door. The Naam, the Name of the Lord, is not in his heart, and he does not act according to the Shabad. || 6 || Some call themselves Pandits, religious scholars and spiritual teachers. Tinged with double-mindedness, they do not find the Mansion of the Lord’s Presence. One who takes the Support of the Naam, by Guru’s Grace, is a rare person, one among millions, incomparable. || 7 || One is bad, and another good, but the One True Lord is contained in all. Understand this, O spiritual teacher, through the support of the True Guru: rare indeed is that Gurmukh, who realizes the One Lord. His comings and goings cease, and he merges in the Lord. || 8 || Those who have the One Universal Creator Lord within their hearts, possess all virtues; they contemplate the True Lord. One who acts in harmony with the Guru’s Will, O Nanak, is absorbed in the Truest of the True. || 9 || 4 || ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।DHANAASAREE, FIFTH MEHL:I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।SOOHEE, FIFTH MEHL:Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 || Listen, O my companions — these are the signs on the Path to meet God. Dedicate your mind and body to Him; stop living to please others. || 1 || Pause || One soul-bride counsels another, to do only that which pleases God. Such a soul-bride merges into the Being of God. || 2 || One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 || I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।SORAT’H, FOURTH MEHL:The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support