Avsnitt

  • ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • Saknas det avsnitt?

    Klicka här för att uppdatera flödet manuellt.

  • ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ।ਹੇ ਨਾਨਕ! ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।SHALOK, THIRD MEHL:O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।SHALOK:Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।DHANAASAREE, DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।WADAHANS, THIRD MEHL:My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।SHALOK, THIRD MEHL:O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।SORAT’H, FIFTH MEHL:He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।SHALOKHe grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।SHALOK, THIRD MEHL:One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 || PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • Chaupai Sahib is Sikh prayer. Which is very powerful eliminate all kind of diseases.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥English Translation:He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the eighteen supernatural spiritual powers of the Siddhas, and the nine treasures, are all in the palm of His hand. || 1 || You do not chant with your tongue the Name of the Lord, Har, Har, Har. Abandon your involvement in all other words. || 1 || Pause || The various Shaastras, Puranaas, and the Vedas of Brahma, are made up of thirty-four letters. After deep contemplation, Vyaas spoke of the supreme objective; there is nothing equal to the Lord’s Name. || 2 || Very fortunate are those who are absorbed in celestial bliss, and released from their entanglements; they are lovingly attached to the Lord. Says Ravi Daas, enshrine the Lord’s Light within your heart, and your fear of birth and death shall run away from you. || 3 || 4 || ਅਰਥ: (ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ।੧।(ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?।੧।ਰਹਾਉ।(ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ। (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨।ਰਵਿਦਾਸ ਆਖਦਾ ਹੈ-ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ।੩।੪।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਗੂਜਰੀ ਮਹਲਾ ੫ ॥ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ਗੂਜਰੀ ਮਹਲਾ ੫ ॥ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭।GUJRI, FIFTH MEHL:Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. || 1 || No one, except the Guru-Lord, can dispel our pain and sorrow. Forsaking God, and serving another, ones honor, dignity and reputation are decreased. || 1 || Pause || Relatives, relations and family bound through Maya are of no avail. The Lords servant, although of lowly birth, is exalted. Associating with him, one obtains the fruits of his minds desires. || 2 || Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 || Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. || 4 || 6 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

  • ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।English Translation:AASAA: Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny? || 1 || Wherever I go, the Lord is there. He continually plays in supreme bliss. || 1 || Pause || I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny? || 2 || I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny? || 3 || The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. || 4 || 2 || --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support